* Offer for You Click here ⤵️      

* Today Events

Sorry! There are no calendar events available at the moment.

Author Topic: Hukamnama 13/12/2014  (Read 772 times)

0 Members and 1 Guest are viewing this topic.

Offline LovePreet Brar

  • Jr. Member
  • **
  • Posts: 51
  • Gender: Male
  • Welcome to Desi World Radio Family :)
Re: Hukamnama 13/12/2014
« Reply #2 on: April 30, 2015, 11:37:11 AM »
 att't waheguru

Offline Daljeet Kaur

  • Normal power
  • Star member
  • *
  • Posts: 617
  • Gender: Female
  • Welcome to Desi World Radio Family :)
Hukamnama 13/12/2014
« Reply #1 on: December 13, 2014, 01:59:51 PM »
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 13.12. 2014, ਸ਼ਨੀਵਾਰ, ੨੯, ਮੱਘਰ (ਸੰਮਤ ੫੪੬ ਨਾਨਕਸ਼ਾਹੀ)

ਜੈਤਸਰੀ ਮਹਲਾ ੪ ॥
ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥
ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥
ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥
ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥
ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥
ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥
{ਅੰਗ 697}

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੧॥ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ ਰਹਾਉ॥ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ ॥੨॥ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ ॥੩॥ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! (ਆਖ-ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ ॥੪॥੫॥

ਰੱਬ ਤੋ ਪਿਆਰਾ ਕੋਈ ਨਾਮ ਨਹੀ ਹੁੰਦਾ
ਉਦੀ ਨਿਗਾ ਵਿੱਚ ਕੋਈ ਆਮ ਜਾ ਖਾਸ ਨੀ ਹੁੰਦਾ
ਦੁਨੀਆ ਦੀ ਮੁਹੱਬਤ ਵਿੱਚ ਹੈ ਧੋਖੇਵਾਜੀ ਪਰ
ਉਸ ਦੀ ਮੁਹੱਬਤ ਚ ਕੋਈ ਬਦਨਾਮ ਨੀ ਹੁੰਦਾ..🙏🙏

Chating Hub

Hukamnama 13/12/2014
« Reply #1 on: December 13, 2014, 01:59:51 PM »

 

SimplePortal 2.3.5 RC1 © 2008-2012, SimplePortal