* Offer for You Click here ⤵️      

* Today Events

Sorry! There are no calendar events available at the moment.

Author Topic: Hukamnama 29th December,2014  (Read 580 times)

0 Members and 1 Guest are viewing this topic.

Offline LovePreet Brar

  • Jr. Member
  • **
  • Posts: 51
  • Gender: Male
  • Welcome to Desi World Radio Family :)
Re: Hukamnama 29th December,2014
« Reply #2 on: April 30, 2015, 11:27:11 AM »
 :mates: waheguru

Offline Rani Johal

  • Star member
  • **
  • Posts: 1025
  • Gender: Female
  • Welcome to Desi World Radio Family :)
Hukamnama 29th December,2014
« Reply #1 on: December 29, 2014, 06:16:18 PM »
ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥

Salok Ma 3 ||
 Satgur Ki Seva Safal Hai Je Ko Karae Chith Laye ||
 Man Chindhia Fal Pavna Houmai Vicho Jae ||Bandhhan Torde Mukat Hoye Sache Rahia Samai ||Eis Jag Mehi Nam Alab Hai Gurmukh Vasai Man Ae ||Nanak Jo Gur Sevehi Aapna Ho Tin Balihare Jao ||1||
 Ma 3 ||
 Manmukh Mann Ajit Hai Duje Lagai Jae ||Tis No Sukh Supnai Nahi Dukhe Dhukh Vihai ||
 Ghar Ghar Pard Pard Pandit Take Sidh Samad Lagai ||
 Ehu Man Vas N Aavni Take Karam Kame ||Bekhdri Bekh Kar Take Atsath Tirathh Nai ||
☬ ਪੰਜਾਬੀ ਵਿਆਖਿਆ :- ☬

ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ॥੧॥ ਹੇ ਨਾਨਕ! ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ॥੧॥ ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ।ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ। ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ
Aapne Dil Ki baat Unse Keh Nai Sakte
 Bin kahe Jee Nahi Skate
 Khuda Aisi Taqdeer Bana
 Woh Humse Khud Kahe
 Hum aapke Bina reh Nai Sakte

Chating Hub

Hukamnama 29th December,2014
« Reply #1 on: December 29, 2014, 06:16:18 PM »

 

SimplePortal 2.3.5 RC1 © 2008-2012, SimplePortal